Sri Guru Granth Sahib Ji Bio In Punjabi

ਗੁਰੂ ਗ੍ਰੰਥ ਸਾਹਿਬ, ਜਾਂ ਆਦਿ ਗ੍ਰੰਥਸਿੱਖ ਧਰਮ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ।ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ।ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।
ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ


ਅਹਿਮੀਅਤ

ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ
ਸ੍ਰੀ ਗੁਰੂ ਗਰੰਥ ਸਾਹਿਬ- ਆਦਿ ਗਰੰਥ ਜਾਂ ਆਦਿ ਸ੍ਰੀ ਗੁਰੂ ਗਰੰਥ ਸਾਹਿਬ ਕਰ ਕੇ ਵੀ ਜਾਣੇ ਜਾਂਦੇ-ਅੱਜ ਸਿਖਾਂ ਦੇ ਸ਼ਬਦ ਗੁਰੂ ਹਨ। ਇਨ੍ਹਾਂ ਪਦਿਆਂ ਵਿੱਚ ਮੂਲ ਸ਼ਬਦ ਹੈ ਗ੍ਰੰਥ, ਜਿਸ ਦਾ ਲਫ਼ਜ਼ੀ ਅਰਥ ਹੈ, ਕਿਤਾਬ। ਸਾਹਿਬ ਤੇ ਸ੍ਰੀ ਸਤਕਾਰ ਦੇ ਲਖਾਇਕ ਹਨ; ਗੁਰੂ ਸ਼ਬਦ ਗੁਰਿਆਈ ਦੇ ਵਾਰਸ ਹੋਣ ਨਾਲ ਸਬੰਧ ਰੱਖਦਾ ਹੈ ਅਤੇ ਆਦਿ ਦੇ ਲਫ਼ਜ਼ੀ ਮਾਹਿਨੇ ਹਨ ਮੁੱਢਲਾ ਜਾਂ ਪਹਿਲਾ, ਜੋ ਇਸ ਗ੍ਰੰਥ ਨੁੰ ਸਿਖਾਂ ਦੀ ਦੂਸਰੀ ਪਵਿੱਤਰ ਕਿਤਾਬ ਦਸਮ ਗ੍ਰੰਥ, ਜਿਸ ਵਿੱਚ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਹੈ, ਤੋਂ ਨਿਖੇੜਦਾ ਹੈ। ਗੁਰੂ ਗ੍ਰੰਥ ਸਾਹਿਬ ਦੀਆਂ ਰਚਨਾਵਾਂ ਦੇ ਰਚਨਹਾਰੇ ਵੱਖ-ਵੱਖ ਸ਼੍ਰੇਣੀਆਂ ਅਤੇ ਫਿਰਕਿਆਂ ਨਾਲ ਸੰਬੰਧ ਰੱਖਦੇ ਸਨ; ਉਨ੍ਹਾਂ ਵਿੱਚ ਹਿੰਦੂ ਹਨ, ਮੁਸਲਮਾਨ ਹਨ ਅਤੇ ਨੀਵੀਆਂ ਤੇ ਉੱਚੀਆਂ ਜਾਤਾਂ ਦੇ ਵੀ ਹਨ।

ਬਣਤਰ ਅਤੇ ਛਾਪਾ

ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ
ਜਿੰਨੇ ਵੱਖ-ਵੱਖ ਰਚਨਹਾਰੇ ਹਨ ਉਨ੍ਹੀਆਂ ਹੀ ਹਨ ਇਸ ਵਿੱਚ ਰਾਗ ਤੇ ਰਾਗਨੀਆਂ। ਸਾਰੇ ਮਜ਼ਮੂਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਕਾਵਿ-ਰੂਪਾਂ ਵਿੱਚ ਪ੍ਰਗਟਾਇਆ ਹੈ। 31 ਰਾਗ ਵਰਤੇ ਗਏ ਹਨ। ਉਨ੍ਹਾਂ ਨੂੰ ਪਦਿਆਂ,ਅਸਟਪਦੀਆਂ ਤੇ 4 ਲਾਇਨਾਂ ਵਾਲੇ ਸਲੋਕਾਂ ਵਿੱਚ ਕਲਮਬੰਦ ਕੀਤਾ ਹੈ। ਲੰਬੀਆਂ ਰਚਨਾਵਾਂ ਵਾਰਾਂ ਦੇ ਰੂਪ ਵਿੱਚ ਹਨ। ਇਨ੍ਹਾਂ ਸਭ ਰਚਨਾਵਾਂ ਨੂੰ ਰਾਗਾਂ ਦੇ ਅਧਿਆਇਆਂ ਵਿੱਚ ਕਰਤੇ ਦੇ ਕ੍ਰਮ ਅਨੁਸਾਰ ਰਖਿਆ ਗਿਆ ਹੈ। 1430 ਅੰਗਾਂ ਵਾਲੀ ਬੀੜ ਜਿਸ ਨੂੰ ਸਿਖਾਂ ਦੀ ਪ੍ਰਤਿਨਿਧ ਸਭਾ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੌਂ ਇਸ ਰੂਪ ਵਿੱਚ ਛਾਪਣ ਦੀ ਮਾਨਤਾ ਹੈ ਇੱਕ ਮਿਆਰ ਬਣ ਗਈ ਹੈ । ਇਸ ਰੂਪ ਵਿੱਚ ਪੰਨਿਆਂ ਦਾ ਕ੍ਰਮ ਹੇਠ ਲਿਖੇ ਅਨੁਸਾਰ ਹੈ-
  • ਤਤਕਰਾ(1-13)
  • ਸਿਰੀ ਰਾਗ(14-93)
  • ਮਾਝ ਰਾਗੁ(94-150)
  • ਗਉੜੀ ਰਾਗੁ(151-346)
  • ਆਸਾ ਰਾਗੁ(347-488)
  • ਗੂਜਰੀ ਰਾਗੁ(489-526)
  • ਦੇਵਗੰਧਾਰੀ ਰਾਗੁ(527-536)
  • ਬਿਹਾਗੜਾ ਰਾਗੁ(537-556)
  • ਵਡਹੰਸ ਰਾਗੁ (557-594)
  • ਸੋਰਠ ਰਾਗੁ (595-659)
  • ਧਨਾਸਰੀ ਰਾਗੁ (660-695)
  • ਜੈਤਸਰੀ ਰਾਗੁ (696-710)
  • ਟੋਡੀ ਰਾਗੁ (711-718)
  • ਬੈਰਾੜੀ ਰਾਗੁ (719-720)
  • ਤਿਲੰਗ ਰਾਗੁ (721-727)
  • ਸੂਹੀ ਰਾਗੁ (728-794)
  • ਬਿਲਾਵਲ ਰਾਗੁ (795-858)
  • ਗੌਂਡ ਰਾਗੁ (854-875)
  • ਰਾਮਕਲੀ ਰਾਗੁ (876-974)
  • ਨਟ ਨਰਾਇਣ ਰਾਗੁ (975-983)
  • ਮਾਲਿ ਗਉੜਾ ਰਾਗੁ (984-988)
  • ਮਾਰੂ ਰਾਗੁ(989-1106)
  • ਤੁਖਾਰੀ ਰਾਗੁ (1107-1117)
  • ਕੇਦਾਰ ਰਾਗੁ (1118-1124)
  • ਭੈਰਉ ਰਾਗੁ(1125-1167)
  • ਬਸੰਤੁ ਰਾਗੁ (1158-1196)
  • ਸਾਰੰਗ ਰਾਗੁ (1197-1253)
  • ਮਲਾਰ ਰਾਗੁ (1254-1293)
  • ਕਾਨੜਾ ਰਾਗੁ (1294-1318)
  • ਕਲਿਆਣ ਰਾਗੁ (1319-1326)
  • ਪਰਭਾਤੀ ਰਾਗੁ (1327-1351)
  • ਜੈਜਾਵੰਤੀ ਰਾਗੁ (1352-1353)
  • ਸਲੋਕ ਸਹਸਕ੍ਰਿਤੀ(1353-1360)
  • ਗਾਥਾ,ਫ਼ੁਨਹੇ ਤੇ ਚਉਬੋਲੇ(1360-1364)
  • ਸਲੋਕ ਕਬੀਰ(1364-1377)
  • ਸਲੋਕ ਫ਼ਰੀਦ(1377-1384)
  • ਸਵੱਈਏ(1385-1409)
  • ਸਲੋਕ ਵਾਰਾਂ ਤੌਂ ਵਧੀਕ(1410-1429)
  • ਮੁੰਦਾਵਣੀ ਤੇ ਰਾਗਮਾਲਾ(1429-1430)

ਗੁਰੂ ਗਰੰਥ ਸਾਹਿਬ ਵਿੱਚ ਭਗਤ ਬਾਣੀ

ਭਗਤਾਂ ਦੀ ਬਾਣੀ: ਗੁਰੂ ਗ੍ਰੰਥ ਸਾਹਿਬ ਦੇ 31 ਰਾਗਾਂ ਵਿੱਚੋਂ 22 ਰਾਗਾਂ ਵਿੱਚ ਭਗਤਾਂ ਦੀ ਬਾਣੀ ਹੈ। ਭਗਤਾਂ ਦੇ ਸਾਰੇ ਸ਼ਬਦ 349 ਹਨ, ਅਤੇ ਭਗਤ-ਬਾਣੀ ਵਿੱਚ 3 ਸ਼ਬਦ ਗੁਰੂ ਅਰਜਨ ਸਾਹਿਬ ਜੀ ਦੇ ਭੀ ਹਨ ।
ਭਗਤ ਬਾਣੀ
ਭਗਤਸ਼ਬਦਭਗਤਸ਼ਬਦ
ਭਗਤ ਕਬੀਰ ਜੀ224ਭਗਤ ਭੀਖਨ ਜੀ2
ਭਗਤ ਨਾਮਦੇਵ ਜੀ61ਭਗਤ ਸੂਰਦਾਸ ਜੀ1 (ਸਿਰਫ਼ ਤੁਕ)
ਭਗਤ ਰਵਿਦਾਸ ਜੀ40ਭਗਤ ਪਰਮਾਨੰਦ ਜੀ1
ਭਗਤ ਤ੍ਰਿਲੋਚਨ ਜੀ4ਭਗਤ ਸੈਣ ਜੀ1
ਭਗਤ ਫਰੀਦ ਜੀ4ਭਗਤ ਪੀਪਾ ਜੀ1
ਭਗਤ ਬੈਣੀ ਜੀ3ਭਗਤ ਸਧਨਾ ਜੀ1
ਭਗਤ ਧੰਨਾ ਜੀ3ਭਗਤ ਰਾਮਾਨੰਦ ਜੀ1
ਭਗਤ ਜੈਦੇਵ ਜੀ2ਗੁਰੂ ਅਰਜਨ ਦੇਵ ਜੀ3
ਜੋੜ352
ਸ਼ਬਦਾਂ ਤੋਂ ਇਲਾਵਾ ਗਉੜੀ ਰਾਗ ਵਿੱਚ ਕਬੀਰ ਜੀ ਦੀਆਂ 3 ਹੋਰ ਬਾਣੀਆਂ ਹਨ- ਬਾਵਨ ਅਖਰੀ, ਪੰਦ੍ਰਹ ਥਿਤੀ, ਸਤ ਵਾਰ। ਕਬੀਰ ਜੀ ਅਤੇ ਫਰੀਦ ਜੀ ਦੇ ਸ਼ਲੋਕਾਂ ਦੇ ਸੰਗ੍ਰਹ ਭੀ ਹਨ:- ਕਬੀਰ ਜੀ = 243 (ਇਹਨਾਂ ਸਲੋਕਾਂ ਵਿੱਚ ਗੁਰੂ ਸਾਹਿਬਾਨ ਦੇ ਭੀ ਕੁਝ) ਫਰੀਦ ਜੀ = 130 ਸਲੋਕ ਹਨ ਗੁਰੂ ਗਰੰਥ ਸਾਹਿਬ ਵਿੱਚ ਅਕਾਲ ਪੁਰਖ ਪ੍ਰਮਾਤਮਾ ਦੇ ਕਈ ਨਾਂ ਵਰਤੇ ਗਏ ਜਿਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।
ਅਕਾਲ ਪੁਰਖ ਦੇ ਅਨੇਕਾਂ ਨਾਮ ਦਾ ਵੇਰਵਾ
ਅਕਾਲ ਪੁਰਖ ਦਾ ਨਾਮਗਿਣਤੀਅਕਾਲ ਪੁਰਖ ਦਾ ਨਾਮਗਿਣਤੀਅਕਾਲ ਪੁਰਖ ਦਾ ਨਾਮਗਿਣਤੀ
ਹਰਿ8344ਰਾਮ2533ਪ੍ਰਭੂ1371
ਗੋਪਾਲ491ਗੋਬਿੰਦ475ਪਰਮਾਤਮਾ324
ਕਰਤਾ228ਠਾਕੁਰ216ਦਾਤਾ151
ਪਰਮੇਸ਼ਰ139ਮੁਰਾਰੀ97ਨਾਰਾਇਣ89
ਅੰਤਰਜਾਮੀ61ਜਗਦੀਸ60ਸਤਿਨਾਮੁ59
ਮੋਹਨ54ਅੱਲਾ46ਭਗਵਾਨ30
ਨਿਰੰਕਾਰ29ਕ੍ਰਿਸ਼ਨ22ਵਾਹਿਗੁਰੂ13

ਭੱਟ ਆਤੇ ਬਾਬਾ ਸੁੰਦਰ ਜੀ ਦੀ ਬਾਣੀ

ਬਾਬਾ ਸੁੰਦਰ ਜੀ ਦੀ ਬਾਣੀ ‘ਸਦੁ’ ਰਾਗ ਰਾਮਕਲੀ ਵਿੱਚ ਹੈ। 6 ਪਉੜੀਆਂ । ਹੇਠ ਲਿਖੇ ਭੱਟਾਂ ਦੇ ਸਵਯੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ:-
  1. ਕੱਲਸਹਾਰ
  2. ਜਾਲਪ
  3. ਕੀਰਤ
  4. ਭਿੱਖਾ
  5. ਸਲ੍ਹ
  6. ਭਲ੍ਹ
  7. ਨਲ੍ਹ
  8. ਬਲ੍ਹ
  9. ਗਯੰਦ
  10. ਹਰਿਬੰਸ
  11. ਮਥਰਾ
ਭਾਈ ਗੁਰਦਾਸ ਦੀ ਉਗਾਹੀ ਮੂਜਬ ਭਾਦੋਂ ਵਦੀ ਏਕਮ ਸੰਮਤ 1661/1 ਅਗਸਤ 1604 ਵਾਲੇ ਦਿਨ ਇਹ ਸੰਕਲਨ ਮੁਕੰਮਲ ਹੋਇਆ। ਉਸ ਤੋਂ ਬਾਅਦ ਇਸ ਗਰੰਥ ਦਾ ਤਤਕਰਾ ਤੇ ਅੰਗ ਅੰਕਿਤ ਕਰਨਾ ਸ਼ੁਰੂ ਹੋਇਆ।7000 ਸ਼ਬਦਾਂ ਦੇ ਇਸ ਸੰਗ੍ਰਿਹ ਵਿੱਚ ਉਸ ਸਮੇਂ ਪਹਿਲੇ ਪੰਜ ਗੁਰੂਆਂ, ਭਾਰਤ ਦੇ ਵਖ ਵਖ ਸੂਬਿਆਂ ਦੇ 15 ਭਗਤਾਂ ਤੇ ਸੂਫ਼ੀਆਂ ਜਿਹਨਾਂ ਵਿੱਚ ਸ਼ੇਖ ਫ਼ਰੀਦਭਗਤ ਕਬੀਰ ਅਤੇ ਭਗਤ ਰਵਿਦਾਸ ਸ਼ਾਮਲ ਹਨ ਦੀ ਬਾਣੀ ਹੈ। ਇਸ ਪਵਿੱਤਰ ਗਰੰਥ ਦੇ 974 ਪਤਰੇ ਸਨ ਜਿਹਨਾਂ ਦੇ 12”x8”ਅਕਾਰ ਦੇ 1948 ਪੰਨੇ ਬਣਦੇ ਹਨ। ਇਨ੍ਹਾਂ ਵਿੱਚ ਕਈ ਖਾਲੀ ਪੰਨੇ ਵੀ ਸਨ । ਉਹ ਜਗ੍ਹਾਂ ਜਿੱਥੇ ਗੁਰੂ ਅਰਜਨ ਸਾਹਿਬ ਨੇ ਇਹ ਗਰੰਥ ਦਾ ਸੰਕਲਨ ਕੀਤਾ ਉੱਥੇ ਹੁਣ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਥਿਤ ਹੈ।

ਗੁਰਿਆਈ

ਸ੍ਰੀ ਗੁਰੂ ਗਰੰਥ ਸਾਹਿਬ ਨੂੰ ਗੁਰਿਆਈ (ਗੁਰਤਾ ਗੱਦੀ) ਬਾਰੇ ਭੱਟ ਵਹੀ (ਤਾਲੁਦਾ ਜੀਂਦ ਪਰਗਨੇ ਦਾ) ਵਿੱਚ ਇਉਂ ਦਰਜ ਹੈ:-
“ਗੁਰੂ ਗੋਬਿੰਦ ਸਿੰਘ ਮਹਿਲ ਦਸਮਾਂ ਬੇਟਾ ਗੁਰੂ ਤੇਗ ਬਹਾਦੁਰ ਕਾ ਪੋਤਾ ਹਰਿਗੋਬਿੰਦ ਜੀ ਕਾ ਪੜਪੋਤਾ ਗੁਰੂ ਅਰਜਨ ਕਾ ਵਾਰਿਸ ਗੁਰੂ ਰਾਮਦਾਸ ਜੀ ਕੀ ਸੂਰਜਬੰਸਿ ਗੋਸਾਲ ਗੋਤਰ ਸੋਢੀ ਖਤਰੀ ਵਾਸੀ ਅਨੰਦਪੁਰ ਪਰਗਨਾ ਕਹਿਲੂਰ ਮੁਕਾਮ ਨੰਦੇੜ ਤਟ ਗੁਦਾਵਰੀ ਦਖਣ ਦੇਸ ਸੰਮਤ ਸਤਾਰਾ ਸੌ ਪੈਂਸਠ ਕਾਤਿਕ ਮਾਸ ਕੀ ਚੌਥ ਸ਼ੁਕਲ ਪਖੇ ਬੂਦਵਾਰ ਕੇ ਦਿਹੁਰੀ ਭਾਈ ਦਇਆ ਸਿੰਘ ਸੇ ਬਚਨ ਹੋਇਆਂ ਸ੍ਰੀ ਗੁਰੂ ਗਰੰਥ ਸਾਹਿਬ ਲੈ ਆਓ। ਬਚਨ ਪਾਇ ਦਇਆ ਸਿੰਘ ਸ੍ਰੀ ਗਰੰਥ ਸਾਹਿਬ ਲੈ ਤਾਏ। ਗੁਰੂ ਜੀ ਨੇ ਪੰਜ ਪੈਸੇ ਨਰੇਲ ਅਗੇ ਭੇਟਾ ਰਖਾ ਮਥਾ ਟੇਕਾ ਸਰਬਤ ਸੰਗਤ ਸੇ ਕਹਾ ਮੇਰਾ ਹੁਕਮ ਹੈ ਮੇਰਿ ਜਗ੍ਹਾ ਸ੍ਰੀ ਗਰੰਥ ਜਿ ਕੋ ਜਾਨਣਾ। ਜੋ ਸਿਖ ਜਾਣੇਗਾ ਓਸ ਕੀ ਘਾਲ ਥਾਏ ਪਵੇਗੀ ਗੁਰੂ ਤਿਸ ਕੀ ਬਹੁੜੀ ਕਰੇਗਾ।“
ਗੁਰੂ ਗਰੰਥ ਸਾਹਿਬ 1914 ਦੀ ਸੰਸਾਰ ਜੰਗ ਦੌਰਾਨ ਮੈਸੋਪਟਾਮੀਆ ਵਿੱਚ ਕਿਧਰੇ ਸਿਖ ਮਾਰਚਿੰਗ ਕਾਲਮ ਦੀ ਅਗਵਾਈ ਕਰਦੇ ਹੋਏ
‘ਗੁਰੂ ਗਰੰਥ ਸਾਹਿਬ ਸਦੀਵੀ ਗੁਰੂ ਹਨ’। ਗੁਰੂ ਗੋਬਿੰਦ ਸਿੰਘ ਸਾਹਿਬ ਦੇ ਜੋਤੀ ਜੋਤ ਸਮਾਉਣ ਤੌਂ ਬਾਦ ਸਿਖ ਸਮਾਜ ਦੀ ਇਹੀ ਸੋਚ ਤੇ ਅਕੀਦਾ ਹੈ। ਸਿਖਾਂ ਦੇ ਔਕੁੜ ਭਰੇ ਸਮੇਂ ਵੀ,ਜਦੌਂ ਉਨ੍ਹਾਂ ਨੂੰ ਗੈਰ-ਕਨੂੰਨੀ ਕਰਾਰ ਦਿਤਾ ਗਿਆ ਤੇ ਉਨ੍ਹਾਂ ਨੂੰ ਜੰਗਲਾਂ ਵਿੱਚ ਸ਼ਰਨ ਲੈਣੀ ਪਈ,ਸਿਖਾਂ ਦੀ ਸਭ ਤੌਂ ਵਡਮੁੱਲੀ ਸ਼ੈ ਗੁਰੂ ਗਰੰਥ ਸਾਹਿਬ ਹੀ ਸੀ ਜਿਸ ਉੱਤੇ ਉਹਨਾਂ ਨੂੰ ਸਭ ਤੌਂ ਵੱਧ ਮਾਣ ਸੀ ਅਤੇ ਜਿਸ ਨੂੰ ਉਨ੍ਹਾਂ ਨੇ ਜਾਨ ਦੀ ਪਰਵਾਹ ਨਾ ਕਰਦੇ ਹੋਏ ਵੀ ਸਭ ਤੌਂ ਵੱਧ ਮਹਿਫ਼ੂਜ਼ ਰਖਿਆ। ਹੋਰ ਕਿਸੇ ਨੂੰ ਉਨ੍ਹਾਂ ਇਸ ਪਵਿੱਤਰ ਪੁਸਤਕ ਦੀ ਬਰਾਬਰੀ ਨਹੀਂ ਕਰਨ ਦਿਤੀ।
ਮਹਾਰਾਜਾ ਰਣਜੀਤ ਸਿੰਘ ਦੇ ਕਾਲ ਵਿੱਚ,ਜਿਸ ਨੇ ਖਾਲਸਾ ਦੇ ਨਾਂ ਤੇ ਸੁਤੰਤਰ ਸਾਮਰਾਜ ਕਾਇਮ ਕੀਤਾ,ਸ਼ਖਸੀ ਅਚਾਰ ਵਿੱਚਾਰ ਤੇ ਦਰਬਾਰੀ ਕਾਰ ਵਿਹਾਰ ਗੁਰੂ ਗਰੰਥ ਸਾਹਿਬ ਉਦਾਲੇ ਹੀ ਕੇਂਦ੍ਰਿਤ ਸੀ।ਜਿਵੇਂ ਕਿ ਸਮਕਾਲੀ ਦਸਤਾਵੇਜ਼ਾਂ ਤੌਂ ਪਤਾ ਲਗਦਾ ਹੈ ਰਣਜੀਤ ਸਿੰਘ ਆਪਣਾ ਦਿਨ ਗੁਰੂ ਗਰੰਥ ਸਾਹਿਬ ਦੀ ਇਬਾਦਤ ਤੌਂ ਬਾਦ ਹੀ ਸ਼ੁਰੂ ਕਰਦਾ ਸੀ।ਦਿਨਾਂ ਦਿਹਾਰਾਂ ਤੇ ਉਹ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਗੁਰੂ ਗਰੰਥ ਸਾਹਿਬ ਅੱਗੇ ਸੀਸ ਨਿਵਾਉਣ ਜਾਇਆ ਕਰਦਾ ਸੀ।ਸਿਖਾਂ ਵਾਸਤੇ ਕੇਵਲ ਗੁਰੂ ਗਰੰਥ ਸਾਹਿਬ ਹੀ ਇਕੋਇਕ ਧਾਰਮਿਕ ਇਬਾਦਤ ਦਾ ਮਰਕਜ਼ ਹਨ। ਇਸ ਤੌਂ ਇਲਾਵਾ ਮਨੁਖ ਦੀ ਸ਼ਕਲ ਵਿੱਚ ਯਾ ਚਿਨ੍ਹ ਦੀ ਸ਼ਕਲ ਵਿੱਚ ਹੋਰ ਕੁਝ ਵੀ ਨਹੀਂ।
ਗੁਰੂ ਗੋਬਿੰਦ ਸਿੰਘ ਉੱਪਰੰਤ ਇਸ ਪਵਿੱਤਰ ਪੁਸਤਕ ਨੂੰ ਹੀ ਗੁਰੂ ਕਰ ਕੇ ਜਾਣਿਆ ਜਾਂਦਾ ਹੈ।

WAHEGURU JI

1 comment:

Contact

Talk to us

Hello, Guys . I Am Bhinder Singh How Can I Help You. Please Contact With Some Options.For More Contact Details Visit Me Website Contact Page.CLICK_HERE

Email:

bhinderbadraofficial@gmail.com

Phone:

+91 98159-34630

Work Time:

10:00 AM TO 3:00 PM

THIS WEBSITE HAS BEEN UPDATED ON 19-03-2024.