Guru Hargobind Sahib Ji Bio In Punjabi

ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਛੇਵੇਂ ਗੁਰੂ ਸਨ [1])ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ।
ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰੁ ਬੈਠਾ ਗੁਰੁ ਭਾਰੀ।
ਅਰਜਨ ਕਾਇਆ ਪਲਟਿਕੈ ਮੂਰਤਿ ਹਰਿਗੋਬਿੰਦ ਸਵਾਰੀ।
ਚਲੀ ਪੀੜੀ ਸੋਢੀਆ ਰੂਪੁ ਦਿਖਾਵਣਿ ਵਾਰੋ ਵਾਰੀ।
ਦਲਭੰਜਨ ਗੁਰੁ ਸੂਰਮਾ ਵਡ ਜੋਧਾ ਬਹੁ ਪਰਉਪਕਾਰੀ।
ਪੁਛਨਿ ਸਿਖ ਅਰਦਾਸਿ ਕਰਿ ਛਿਅ ਮਹਲਾਂ ਤਕਿ ਦਰਸੁ ਨਿਹਾਰੀ।
ਅਗਮ ਅਗੋਚਰ ਸਤਿਗੁਰੂ ਬੋਲੇ ਮੁਖ ਤੇ ਸੁਣਹੁ ਸੰਸਾਰੀ।
ਕਲਿਜੁਗਿ ਪੀੜੀ ਸੋਢੀਆਂ ਨਿਹਚਲ ਨੀਵ ਉਸਾਰਿ ਖਲਾਰੀ।
ਜੁਗਿ ਜੁਗਿ ਸਤਿਗੁਰ ਧਰੇ ਅਵਤਾਰੀ ॥੪੮॥
— ਵਾਰਾਂ ਭਾਈ ਗੁਰਦਾਸ, ਵਾਰ ੧, ਪਉੜੀ ੪੮

ਵਿਦਿਆ ਅਤੇ ਸ਼ਸਤਰਾ ਵਿਦਿਆ

1603 ਵਿੱਚ (ਗੁਰੂ) ਹਰਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰਾਂ ਦੀ ਸਿਖਲਾਈ ਲਈ ਬਾਬਾ ਬੁਢਾ ਜੀ ਨੂੰ ਜ਼ਿੰਮੇਵਰੀ ਸੌਪੀ ਗਈ। ਸ਼ਸਤਰ ਵਿਦਿਆ ਦਾ ਆਪ ਨੂੰ ਬਹੁਤ ਸ਼ੋਕ ਸੀ ਅਤੇ ਜਲਦੀ ਹੀ ਨਿਪੁੰਨ ਹੁੰਦੇ ਗਏ। ਬਾਬਾ ਬੁਢਾ ਜੀ ਆਪ ਨੂੰ ਦੇਖ ਕੇ ਮਹਾਬਲੀ ਯੋਧਾ ਹੋਣ ਦਾ ਆਖ ਦੇਂਦੇ ਸਨ।

ਪਿਤਾ ਦੀ ਸ਼ਹੀਦੀ

ਜਹਾਂਗੀਰ ਸਮੇਂ ਦਾ ਹਾਕਮ ਬਣਿਆ ਅਤੇ ਉਸ ਦੇ ਹੁਕਮ ਨਾਲ ਹੀ ਪਿਤਾ ਗੁਰੂ ਅਰਜਨ ਦੇਵ ਜੀ ਨੂੰ ਤਸੀਹੇ ਦੇਕੇ ਸ਼ਹੀਦ ਕਰ ਦਿਤਾ ਗਿਆ। ਲਹੌਰ ਜਾਣ ਤੋਂ ਪਹਿਲਾਂ ਸੰਗਤਾਂ ਦੇ ਸਾਮ੍ਹਣੇ ਗੁਰਆਈ ਦੀ ਜ਼ਿੰਮੇਵਾਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸੌਪ ਦਿਤੀ ਕਿਉਂਕਿ ਜਾਤ-ਅਭਿਮਾਨੀ ਕਾਜ਼ੀ ਅਤੇ ਗੁਰੂ ਘਰ ਦੇ ਵੈਰੀਆਂ ਨੇ ਜਹਾਂਗੀਰ ਤੋਂ ਮਈ 1606 ਵਿੱਚ ਗੁਰੂ ਸਾਹਿਬ ਨੂੰ ਕੈਦ ਕਰਨ ਦਾ ਹੁਕਮ ਜਾਰੀ ਕਰਵਾ ਦਿੱਤਾ ਸੀ। ਗੁਰੂ ਹਰਗੋਬਿੰਦ ਸਾਹਿਬ ਉਸ ਸਮੇਂ ਕੋਈ 11 ਸਾਲ ਦੇ ਸਨ। ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਅਸਰ ਆਮ ਸਿੱਖਾਂ ਤੇ ਬਹੁਤ ਪਿਆ ਸੋ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸਿੱਖਾਂ ਵਿੱਚ ਸ਼ਸਤ੍ਰ ਧਾਰੀ ਹੋਣ ਦਾ ਦ੍ਰਿੜ ਵਿਸ਼ਵਾਸ ਹੋ ਗਿਆ।

‘ਮੀਰੀ ਅਤੇ ਪੀਰੀ’

"ਪੰਜ ਪਿਆਲੇ, ਪੰਜ ਪੀਰ ਛਟਮੁ ਪੀਰ ਬੈਠਾ ਗੁਰੁ ਭਾਰੀ।
ਅਰਜਨ ਕਾਇਆ ਪਲਟਿ ਕੈ, ਮੂਰਤਿ ਹਰਿਗੋਬਿੰਦ ਸਵਾਰੀ। ਚਲੀ ਪੀੜੀ ਸੋਢੀਆਂ ਰੂਪ ਦਿਖਾਵਣਿ ਵਾਰੋ ਵਾਰੀ। ਦਲਭੰਜਨ ਗੁਰੁ ਸੂਰਮਾ ਵਡ ਯੋਧਾ ਬਹੁ ਪਰਉਪਕਾਰੀ। ਦਰਬਾਰੀ ਢਾਡੀ ਅਬਦੁੱਲਾ ਦੱਸਦਾ ਹੈ ਦੋ ਤਲਵਾਰੀ ਬੱਧੀਆਂ ਇੱਕ ਮੀਰੀ ਦੀ ਇੱਕ ਪੀਰੀ ਦੀ। ਇਕ ਅਜ਼ਮਤ ਦੀ ਇੱਕ ਰਾਜ ਦੀ ਇੱਕ ਰਾਖੀ ਕਰੇ ਵਜ਼ੀਰ ਦੀ।
ਮੇਰੇ ਪਰਵਾਰ ਕੋਈ ਇਲਮ ਨਹੀਂ।"
— ਭਾਈ ਗੁਰਦਾਸ ਜੀ
ਮੀਰੀ ਪੀਰੀ ਦਾ ਸਿਧਾਂਤ ਧਰਮ ਦੀ ਸ਼ਕਤੀ ਨੂੰ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੇ ਰਾਹ ਤੇ ਤੋਰਨਾ ਸੀ। ਸਤਿਗੁਰੂ ਸਾਹਿਬ ਨੇ ਆਪ ਵੀ ਦੋ ਤਲਵਾਰਾਂ ‘ਮੀਰੀ ਅਤੇ ਪੀਰੀ’ ਦੀਆਂ ਧਾਰਨ ਕਰ ਲਈਆਂ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਸੰਗਤਾਂ ਵਿੱਚ ਨਗਦ ਭੇਟਾ ਦੇਣ ਦੀ ਥਾਂ ਆਪਣੀ ਜੁਆਨੀ ਅਰਪਨ ਅਤੇ ਸ਼ਸਤ੍ਰ ‘ਤੇ ਘੋੜੇ ਭੇਟਾ ਕਰਨ ਲਈ ਸੰਦੇਸ਼ ਭੇਜ ਦਿੱਤੇ। ਗੁਰੂ ਸਾਹਿਬ ਜੀ ਨੇ ਸਿੱਖਾਂ ਨੂੰ ਸ਼ਿਕਾਰ ਅਤੇ ਸ਼ਸਤ੍ਰ ਵਿਦਿਆ ਸਿਖਾਉਣ ਲਈ ਚੋਣਵੇਂ ਸੂਰਮੇ ਤਿਆਰ ਕੀਤੇ ਅਤੇ ਗੁਰੂ ਸਾਹਿਬ ਜੀ ਦੀ ਇਹ ਰੁਚੀ ਦੇਖ ਕੇ ਮਾਝੇ, ਮਾਲਵੇ ਅਤੇ ਦੁਆਬੇ ਵਿਚੋਂ ਕੋਈ ਪੰਜ ਸੌ ਜੁਆਨ ਆਪ ਦੀ ਸ਼ਰਨ ਵਿੱਚ ਇਕੱਠੇ ਹੀ ਗਏ। ਕਾਲ ਦੇ ਸਮੇਂ ਮੁਸਲਮਾਨ ਹਕੂਮਤ ਦੀ ਗਰੀਬਾਂ ਦੀ ਬਿਲਕੁਲ ਕੋਈ ਸਾਰ ਨਹੀਂ ਲਈ ਸੀ ਇਸ ਕਰ ਕੇ ਕਈ ਮੁਸਲਮਾਨ ਭੀ ਸਤਿਗੁਰੂ ਜੀ ਦੀ ਨਵੀਂ ਬਣ ਰਹੀ ਫੌਜ ਵਿੱਚ ਭਰਤੀ ਹੋ ਗਏ।

ਅਕਾਲ ਤਖਤ

ਅੰਮ੍ਰਿਤਸਰ ਸਿਖਾਂ ਦਾ ਕੇਂਦਰੀ ਅਸਥਾਨ ਸੀ। ਗੁਰੂ ਹਰਗੋਬਿੰਦ ਜੀ ਨੇ ਸ੍ਰੀ ਹਰਮੰਦਰ ਸਾਹਿਬ ਜੀ ਦੇ ਸਾਮ੍ਹਣੇ 1609 ਵਿੱਚ ਸ੍ਰੀ ਅਕਾਲ ਤਖਤ ਦੀ ਉਸਾਰੀ ਕੀਤੀ ਅਤੇ ਸੂਰਮਿਆ ਵਿੱਚ ਬੀਰ-ਰਸ ਭਰਨ ਲਈ ਯੋਧਿਆਂ ਦੀਆਂ ਵਾਰਾਂ ਦਾ ਗਾਇਨ ਸ਼ੁਰੂ ਕੀਤਾ। ਵਾਰਾਂ ਗਾਉਣ ਵਾਲੇ ਪਹਿਲੇ ਪਹਿਲੇ ਢਾਡੀ ਦਾ ਨਾਮ ਅਬਦੁੱਲਾ ਸੀ।

ਸਿੱਖੀ ਦਾ ਪਰਚਾਰ

ਗੁਰੂ ਹਰਗੋਬਿੰਦ ਜੀ ਨੇ ਸਿੱਖ-ਧਰਮ ਦੇ ਪਰਚਾਰ ਵਿੱਚ ਵੀ ਵਿਸ਼ੇਸ ਧਿਆਨ ਦਿੱਤਾ ਅਤੇ ਇੱਕ ਚੰਗੀ ਜੱਥੇ ਬੰਦੀ ਦੀ ਸਤਾਪਨਾ ਕੀਤੀ। 1612-13 ਵਿੱਚ ਦੁਆਬੇ ਅਤੇ ਮਾਲਵੇ ਵਿੱਚ ਸਿੱਖੀ ਦਾ ਪਰਚਾਰ ਕੀਤਾ ਅਤੇ ਇਸੇ ਸਮੇਂ ਗੁਰੂ ਸਾਹਿਬ ਦੀ ਪਾਰਖੂ ਅੱਖ ਨੇ ਪੈਂਦੇ ਖਾਂ ਤੇ ਖ਼ਾਸ ਮਿਹਰ ਕੀਤੀ। 1613 ਵਿੱਚ ਬਾਬਾ ਗੁਰ ਦਿਤਾ ਜੀ ਦਾ ਜਨਮ ਡਰੌਲੀ ਵਿੱਚ ਹੋਇਆ। ਇੱਥੇ ਹੀ ਸਾਧੂ ਨਾਮ ਦਾ ਇੱਕ ਸਰਵਰੀਆ ਗੁਰੂ ਸਾਹਿਬ ਜੀ ਦਾ ਸਿੱਖ ਬਣਿਆ ਜਿਸਦੇ ਘਰ ‘ਭਾਈ ਰੂਪ ਚੰਦ’ ਦਾ ਜਨਮ ਹੋਇਆ। ਅੰਮ੍ਰਿਤਸਰ ਦੀ ਤਰੱਕੀ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਸੰਗਤਾਂ ਦੇ ਪਾਣੀ ਲਈ ਰਾਮਸਰ ਅਤੇ ਬਿਬੇਕਸਰ ਨਾਮ ਦੇ ਸਰੋਵਰ ਬਣਵਾਏ ਅਤੇ ਅੰਮ੍ਰਿਤਸਰ ਦੀ ਰੱਖਿਆ ਲਈ ਲੋਹਗੜ੍ਹ ਦਾ ਕਿਲਾ ਬਣਵਾਇਆ।

ਜਹਾਂਗੀਰ ਦੀ ਕੈਦ

ਜਹਾਂਗੀਰ ਨੂੰ ਗੁਰੂ ਸਾਹਿਬ ਜੀ ਦਾ ਹਰਮਨ ਪਿਆਰਾ ਹੋਣਾ ਪਸੰਦ ਨਾ ਆਇਆ। 1612 ਨੂੰ ਉਸਨੇ ਆਗਰੇ ਤੋਂ ਗੁਪਤ ਹੁਕਮ ਦੇਕੇ ਗੁਰੂ ਸਾਹਿਬ ਨੂੰ ਗਵਾਲੀਅਰ ਦੇ ਕਿਲੇ ਵਿੱਚ ਕੈਦ ਕਰਨ ਦਾ ਹੁਕਮ ਦੇ ਦਿਤਾ ਜਿਥੇ ਹੋਰ ਰਾਜਸੀ ਕੈਦੀ ਰੱਖੇ ਹੋਏ ਸਨ। ਗੁਰੂ ਸਾਹਿਬ ਜੀ ਦੇ ਦਰਸ਼ਨਾ ਲਈ ਸਿੱਖ ਦੂਰੋਂ ਨੇੜਿਉਂ ਗਵਾਲੀਅਰ ਪਹੁੰਚਦੇ ਪਰ ਉਹਨਾਂ ਨੂੰ ਗੁਰੂ ਸਾਹਿਬ ਜੀ ਦੇ ਦਰਸ਼ਨ ਨਾ ਕਰਨ ਦਿੱਤੇ ਜਾਂਦੇ। 1614 ਵਿੱਚ ਜਹਾਂਗੀਰ ਨੂੰ ਦਮੇ ਦਾ ਬੜਾ ਸਖ਼ਤ ਦੌਰਾ ਪਿਆ। ਆਖਿਰ ਉਸਨੇ ਫਕੀਰ ਮੀਆਂ ਮੀਰ ਦੇ ਕਹਿਣ ਤੇ ਰਹਾਈ ਦਾ ਹੁਕਮ ਦੇ ਦਿੱਤਾ। ਇਹ ਇਤਿਹਾਸਕ ਸਚਾਈ ਹੈ ਕਿ ਗੁਰੂ ਸਾਹਿਬ ਜੀ ਦੇ ਚੋਲੇ ਦੀਆਂ ਕਲੀਆਂ ਫੱੜ ਕੇ 52 ਰਾਜੇ ਵੀ ਜੇਲ ਵਿਚੋਂ ਰਿਹਾ ਹੋਏ ਸਨ। ਇਸੇ ਕਰ ਕੇ ਆਪ ਨੂੰ ਬੰਦੀ ਛੋੜ ਨਾਮ ਨਾਲ ਵੀ ਯਾਦ ਕੀਤਾ ਜਾਂਦਾ ਹੈ।

ਬੰਦੀ ਛੋੜ

ਗਵਾਲੀਅਰ ਦੇ ਕਿਲੇ 'ਚੋਂ ਰਿਹਾਅ ਹੋਣ ਅਤੇ ਜਹਾਂਗੀਰ ਵੱਲੋਂ ਨਜ਼ਰਬੰਦ ਕੀਤੇ ਗਏ 52 ਪਹਾੜੀ ਰਾਜਿਆਂ ਦੀ ਰਿਹਾਈ ਕਰਵਾਉਣ ਉਪ੍ਰੰਤ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚਣ ਵਾਲੇ ਦਿਨ ਨੂੰ ਅਸੀਂ ਬੰਦੀ ਛੋੜ ਦਿਵਸ ਦਾ ਨਾਮ ਦੇ ਕੇ ਹਰ ਸਾਲ ਬੰਦੀ ਛੋੜ ਦਿਵਸ ਮਨਾਉਂਦੇ ਹਾਂ। ਹਰ ਸਿੱਖ ਨੂੰ ਸ਼ਬਦ ਗੁਰੂ ਦਾ ਗਿਆਨ ਦੇ ਕੇ ਕਰਮਕਾਂਡਾਂ, ਵਹਿਮਾਂ, ਭਰਮਾਂ ਦੀ ਕੈਦ ਵਿੱਚੋਂ ਵੀ ਮੁਕਤ ਕਰਵਾਇਆ ਸੀ, ਤਾਂ ਕੀ ਤੁਸੀਂ ਨਹੀਂ ਚਾਹੁੰਦੇ ਕਿ ਗੁਰੂ ਦੇ ਗਿਆਨ ਦੀ ਵਰਤੋਂ ਕਰ ਕੇ ਕਰਮਕਾਂਡਾਂ, ਵਹਿਮਾਂ, ਭਰਮਾਂ ਦੀ ਇਸ ਕੈਦ ਵਿੱਚੋਂ ਵੀ ਮੁਕਤ ਹੋਣਾ ਹੈ।

ਭਾਈ ਬਿਧੀ ਚੰਦ ਅਤੇ ਘੋੜੇ

ਕਾਬਲ ਦਾ ਇੱਕ ਸਿੱਖ-ਮਸੰਦ ਗੁਰੂ ਸਾਹਿਬ ਲਈ ਦੋ ਵਧੀਆ ਘੋੜੇ ਲੈਕੇ ਆ ਰਿਹਾ ਸੀ ਕਿ ਲਹੌਰ ਦੇ ਤੁਰਕ ਹਾਕਮਾਂ ਨੇ ਖੋਹ ਲਏ। ਭਾਈ ਬਿਧੀ ਚੰਦ ਨੇ ਦੋਨੋ ਘੋੜੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਨ, ਵਾਪਸ ਲਿਆਂਦੇ। ਇਸ ਸਬ ਦਾ ਬਦਲਾ ਲੈਣ ਲਈ ਲਹੌਰ ਤੋਂ ਇਸ ਵਾਰੀਂ ਲਲਾਬੇਗ ਅਤੇ ਕਮਰਬੇਗ ਦੀ ਕਮਾਨ ਹੇਠ ਤੁਰਕਾਂ ਨੇ ਚੜ੍ਹਾਈ ਕਰ ਦਿਤੀ। ਇਹ ਬਹੁਤ ਕਰਾਰਾ ਜੰਗ ਸੀ। ਦੋਨਾਂ ਧਿਰਾਂ ਦਾ ਜਾਨੀ ਨੁਕਸਾਨ ਬਹੁਤ ਹੋਇਆ। ‘ਡਰੌਲੀ’ ਦੀ ਇਸ ਲੜਾੲ ਵਿੱਚ ਤੁਰਕ ਸਰਦਾਰ ਮਾਰੇ ਗਏ ਅਤੇ ਇਸ ਜੰਗ ਦੀ ਯਾਦ ਵਿੱਚ ਗੁਰੂ ਸਾਹਿਬ ਨੇ ‘ਗੁਰੂ ਸਰ’ ਨਾਮ ਦਾ ਇੱਕ ਸਰੋਵਰ ਬਣਵਾਇਆ।

ਨੰਗਲ ਸਰਸਾ ਦੀ ਲੜਾਈ

ਨਿਤ ਦੇ ਮੁਗ਼ਲ ਹਮਲਿਆਂ ਨੂੰ ਸਾਹਮਣੇ ਰੱਖ ਕੇ ਗੁਰੂ ਹਰਿਗੋਬਿੰਦ ਸਾਹਿਬ, ਕੀਰਤਪੁਰ ਚਲੇ ਗਏ ਸਨ ਅਤੇ ਤਿੰਨ ਮਈ, 1635 ਤੋਂ ਮਗਰੋਂ ਉਥੇ ਹੀ ਰਹਿਣ ਲੱਗ ਪਏ ਸਨ। ਕੀਰਤਪੁਰ ਸਾਹਿਬ ਵਿੱਚ ਰਹਿੰਦਿਆਂ ਗੁਰੂ ਸਾਹਿਬ ਕੋਲ ਬਿਲਾਸਪੁਰਨਾਹਨਗੁਲੇਰਨਦੌਣਹੰਡੂਰ (ਮਗਰੋਂ ਨਾਲਾਗੜ੍ਹ) ਅਤੇ ਕਈ ਹੋਰ ਰਿਆਸਤਾਂ ਦੇ ਰਾਜੇ ਆਉਣ ਲੱਗ ਪਏ। ਇਹਨਾਂ ਦਿਨਾਂ ਵਿੱਚ ਹੀ ਰੂਪੜ (ਹੁਣ ਰੋਪੜ) ਦੇ ਨਵਾਬ ਨੇ ਹੰਡੂਰ ‘ਤੇ ਹਮਲਾ ਕਰਨ ਦੀ ਧਮਕੀ ਦਿਤੀ ਤਾਂ ਉਥੋਂ ਦਾ ਰਾਜਾ ਹਰੀ ਚੰਦ, ਗੁਰੂ ਸਾਹਿਬ ਕੋਲ ਅਰਜ਼ ਕਰਨ ਆ ਪੁੱਜਾ। ਗੁਰੂ ਸਾਹਿਬ ਨੇ ਉਸ ਦੀ ਮਦਦ ਕਰਨ ਵਾਸਤੇ ਅਪਣੇ ਬੇਟੇ (ਬਾਬਾ) ਗੁਰਦਿਤਾ ਜੀ ਦੀ ਅਗਵਾਈ ਹੇਠ ਸਿੱਖਾਂ ਦਾ ਇੱਕ ਜੱਥਾ ਭੇਜ ਦਿਤਾ। ਪਹਿਲੀ ਜੁਲਾਈ, 1635 ਦੇ ਦਿਨ ਨੰਗਲ ਗੁੱਜਰਾਂ (ਹੁਣ ਨੰਗਲ ਸਰਸਾ) ਪਿੰਡ ਵਿੱਚ ਦੋਹਾਂ ਫ਼ੌਜਾਂ ਵਿਚਕਾਰ ਜ਼ਬਰਦਸਤ ਲੜਾਈ ਹੋਈ ਜਿਸ ਵਿੱਚ ਰੋਪੜ ਦੀਆਂ ਫ਼ੌਜਾਂ ਦਾ ਬੜਾ ਨੁਕਸਾਨ ਹੋਇਆ ਅਤੇ ਉਹ ਬੁਰੀ ਤਰ੍ਹਾਂ ਹਾਰ ਕੇ ਭੱਜ ਗਈਆਂ। ਇਸ ਉੱਤੇ ਰੋਪੜ ਦੇ ਨਵਾਬ ਨੇ ਕੋਟਲਾ ਸ਼ਮਸ ਖ਼ਾਨ (ਹੁਣ ਕੋਟਲਾ ਨਿਹੰਗ ਖ਼ਾਨ) ਦੇ ਮਾਲਕ ਸ਼ਮਸ ਖ਼ਾਨ ਰਾਹੀਂ ਗੁਰੂ ਸਾਹਿਬ ਦੀ ਸਰਦਾਰੀ ਕਬੂਲ ਕਰ ਲਈ ਤੇ ਉਸ ਨੇ ਗੁਰੂ ਸਾਹਿਬ ਨੂੰ ਅਪਣੇ ਮਹਿਲ ਵਿੱਚ ਦਾਅਵਤ ਉੱਤੇ ਬੁਲਾਇਆ। ਗੁਰੂ ਸਾਹਿਬ, 18 ਜੁਲਾਈ, 1635 ਦੇ ਦਿਨ ਰੋਪੜ ਪੁੱਜੇ ਤੇ ਇੱਕ ਰਾਤ ਉਹ ਨਵਾਬ ਦੇ ਮਹਿਲ ਵਿੱਚ ਮਹਿਮਾਨ ਬਣ ਕੇ ਰਹੇ। 19 ਤੇ 20 ਤਾਰੀਖ਼ ਨੂੰ ਗੁਰੂ ਸਾਹਿਬ ਕੋਟਲਾ ਸ਼ਮਸ ਖ਼ਾਨ (ਹੁਣ ਕੋਟਲਾ ਨਿਹੰਗ ਖ਼ਾਨ) ਵਿੱਚ ਖ਼ਾਨ ਦੇ ਘਰ ਵਿੱਚ ਰਹੇ। ਇਸ ਮਗਰੋਂ ਜਦ ਤਕ ਗੁਰੂ ਸਾਹਿਬ ਕੀਰਤਪੁਰ ਸਾਹਿਬ ਵਿੱਚ ਰਹੇ, ਕਿਸੇ ਵੀ ਮੁਗ਼ਲ ਨੇ ਕਿਸੇ ਵੀ ਹਿੰਦੂ ਰਿਆਸਤ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ।

ਯੁੱਧ

ਪੈਂਦੇ ਖਾਂ ਨੇ ਜਲੰਧਰ ਦੇ ਸੂਬੇਦਾਰ ਨੂੰ ਆਪਣੇ ਨਾਲ ਗੰਢ ਲਿਆ ਅਤੇ ਲਹੌਰ ਦੇ ਨਵਾਬ ਨੇ ਕਾਲੇ ਖਾਂ ਦੀ ਕਮਾਨ ਹੇਠ ਫੌਜ ਤੋਰ ਦਿੱਤੀ। ‘ਕਰਤਾਰਪੁਰ’ ਦੀ ਇਸ ਲੜਾਈ ਵਿੱਚ ਸ਼ਹਿਰ ਨੂੰ ਘੇਰ ਲਿਆ ਗਿਆ। ਹੋਰ ਸਿੱਖ ਯੋਧਿਆਂ ਦਾ ਨਾਲ 14 ਸਾਲ ਦੇ ਤੇਗ ਬਹਾਦਰ (ਪਹਿਲਾ ਨਾਮ ਤੇਗ ਮਲ) ਜੀ ਵੀ ਮੈਦਾਨੇ ਜੰਗ ਵਿੱਚ ਲੜੇ। ਆਖਿਰ ਪੈਂਦੇ ਖਾਂ ਗੁਰੂ ਸਾਹਿਬ ਜੀ ਦੇ ਸਾਮ੍ਹਣੇ ਆਇਆ ਅਤੇ ਗੁਰੂ ਜੀ ਉੱਤੇ ਕਈ ਵਾਰ ਕੀਤੇ ਪਰ ਕੁਝ ਨਾ ਵਿਗਾੜ ਸਕਿਆ ਜੱਦ ਕਿ ਗੁਰੂ ਸਾਹਿਬ ਜੀ ਦੇ ਇਕੋ ਵਾਰ ਨਾਲ ਜਖਮੀ ਹੋਕੇ ਘੋੜੇ ਤੋਂ ਡਿੱਗ ਪਿਆ ਅਤੇ ਉਸ ਦਾ ਅੰਤ ਨੇੜੇ ਆਗਿਆ। ਪੈਂਦੇ ਖਾਂ ਦਾ ਦਾਮਾਦ ਕਾਲੇ ਖਾਂ ਨੇ ਵੀ ਗੁਰੂ ਜੀ ਨੂੰ ਯੁੱਧ ਲਈ ਲਲਕਾਰਿਆ ਅਤੇ ਤਲਵਾਰ ਦਾ ਵਾਰ ਕੀਤਾ। ਗੁਰੂ ਜੀ ਨੇ ਵਾਪਸੀ ਵਾਰ ਕੀਤਾ ਅਤੇ ਆਖਿਆਂ ਕਾਲੇ ਖਾਂ,ਵਾਰ ਇਉਂ ਨਹੀਂ ਇਉਂ ਕਰੀ ਦਾ ਹੈ ਅਤੇ ਆਪਣੇ ਵਾਰ ਨਾਲ ਕਾਲੇ ਖਾਂ ਦੇ ਮੋਢੇ ਤੋਂ ਐਸਾ ਚੀਰ ਪਾਇਆ ਜਿਵੇਂ ਕਿਸੇ ਨੇ ਜੰਜੂ ਪਾਇਆ ਹੋਵੇ। ਇਹ ਯੁਧ 1634 ਦਾ ਹੈ ਜਿਸ ਵਿੱਚ ਮੁਸਲਮਾਨੀ ਫੌਜ ਨੇ ਭੱਜ ਕੇ ਜਾਣ ਬਚਾਈ। 1638 ਵਿੱਚ ਬਾਬਾ ਗੁਰਦਿਤਾ ਜੀ ਚਲਾਨਾ ਕਰ ਗਏ।

ਅੰਤਿਮ ਸਮਾਂ

ਗੁਰੂ ਸਾਹਿਬ ਜੀ ਨੇ ਹਰ ਪਾਸੇ ਸਿੱਖੀ ਦਾ ਪਰਚਾਰ ਕੀਤਾ ਅਤੇ ਆਮ ਜਨਤਾ ਨੂੰ ਕਰਮ ਕਾਂਡਾਂ ਅਤੇ ਵਹਿਮਾਂ ਭਰਮਾਂ ਤੋਂ ਕਢਿਆ। 1635 ਵਿੱਚ ਦਾਰਾ ਸ਼ਿਕੋਹ ਪੰਜਾਬ ਦਾ ਗਵਰਨਰ ਬਣਿਆ ਅਤੇ ਜੋ ਧਾਰਮਿਕ ਪੱਖ ਤੋਂ ਤੰਗ ਦਿਲ ਨਹੀਂ ਸੀ। ਸੋ 1644 ਤੱਕ ਅਮਨ ਸ਼ਾਂਤੀ ਦੇ ਸਮੇਂ ਸਿੱਖ ਧਰਮ ਦਾ ਪਰਚਾਰ ਜਾਰੀ ਰਿਹਾ। ਅੰਤ ਵੇਲਾ ਨੇੜੇ ਜਾਣਕੇ ਗੁਰੂ ਸਾਹਿਬ ਜੀ ਨੇ ਗੁਰਗੱਦੀ ਆਪਣੇ ਪੋਤਰੇ (ਪੁੱਤਰ ਬਾਬਾ ਗੁਰ ਦਿਤਾ ਜੀ) ਹਰਿ ਰਾਏ ਜੀ ਨੂੰ ਸੌਂਪੀ ਅਤੇ 3 ਮਾਰਚ 1644 ਨੂੰ 49 ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ।

Waheguru Ji

0 #type=(blogger):

Post a Comment

Contact

Talk to us

Hello, Guys . I Am Bhinder Singh How Can I Help You. Please Contact With Some Options.For More Contact Details Visit Me Website Contact Page.CLICK_HERE

Email:

bhinderbadraofficial@gmail.com

Phone:

+91 98159-34630

Work Time:

10:00 AM TO 3:00 PM

THIS WEBSITE HAS BEEN UPDATED ON 19-03-2024.