Guru Harkrishan Ji Bio In Punjabi


ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ 7 ਜੁਲਾਈ ਸੰਨ 1656 ਨੂੰ ਕੀਰਤਪੁਰ ਸਾਹਿਬਜਿਲਾ ਹੁਸ਼ਿਆਰਪੁਰ ਵਿਖੇ ਹੋਇਆ।[1]
ਸ਼੍ਰੀ ਗੁਰੂ ਹਰਕ੍ਰਿਸਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ। ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ। ਆਓ ‘ਬਾਲਾ ਪ੍ਰੀਤਮ’ ਜੀ ਦੇ ਜੀਵਨ ਤੇ ਸੰਖੇਪ ਜਿਹੀ ਝਾਤ ਮਾਰੀਏ।ਆਪ ਜੀ ਦਾ ਪ੍ਰਕਾਸ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਕੱਲ੍ਹ 8 ਸਾਵਣ ਹਰ ਸਾਲ 23 ਜੁਲਾਈ ਨੂੰ ਆਉਂਦਾ ਹੈ। ਰਾਮਰਾਏ ਜੀਆਪ ਜੀ ਦੇ ਵੱਡੇ ਭਰਾ ਸਨ।ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੁੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗਜੇਬ ਨੇ ਗੁਰੂ ਹਰਿਰਾਏ ਜੀ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿੱਚ ਕਰਾਮਾਤਾਂ ਦਿਖਾਈਆਂ। ਬਾਅਦ ਵਿੱਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿੱਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀਗਈ ਹੈ। ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਕਾਰਨ ਕਰਕੇ ਰਾਮਰਾਏ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ।ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ ਦਿੰਦੇ। ਆਪ ਜੀ ਨੇ ਰੋਪੜ ਦੇ ਇੱਕ ਧਨੀ ਆਦਮੀ ਰਾਜਾ ਰਾਮ ਨੂੰ ਆਪਣੇ ਦਰਬਾਰ ਵਿੱਚ ਆਉਣਤੋਂ ਰੋਕ ਦਿੱਤਾ ਕਿਉਂਕਿ ਉਹਆਪਣੇ ਘਰ ਪੈਦਾ ਹੁੰਦੀਆਂ ਕੁੜੀਆਂ ਨੂੰ ਜਨਮ ਸਮੇਂ ਹੀ ਮਾਰ ਦਿੰਦਾ ਸੀ। ਜਦ ਉਸ ਆਦਮੀ ਨੇ ਪਛੁਤਾਵਾ ਕੀਤਾ ਤੇਅੱਗੇ ਤੋਂ ਚੰਗਾ ਇਨਸਾਨ ਬਣਨਦੀ ਪ੍ਰਤਿਗਿਆ ਕੀਤੀ ਤਾਂ ਆਪਜੀ ਨੇ ਭਰੇ ਦਰਬਾਰ ਵਿੱਚ ਇਸ ਕੁੜੀਮਾਰ ਨੂੰ ਤਾੜਨਾ ਕਰਕੇ ਬਖਸ ਦਿੱਤਾ। ਇਸ ਤਰ੍ਹਾਂ ਆਪਜੀ ਨੇ ਅਨੇਕਾਂ ਪਰਉਪਕਾਰ ਕੀਤੇ।ਗੁਰੂ ਸਾਹਿਬ ਦੇ ਵੱਡੇ ਭਰਾ ਰਾਮਰਾਏ ਨੇ ਬਾਦਸ਼ਾਹ ਔਰੰਗਜੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ। ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਸ ਪਰ ਔਰੰਗਜੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ। ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਕੀਰਤਪੁਰ ਪਹੁੰਚਿਆ ਤੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂਸਾਹਿਬ ਨੇ ਦੀਵਾਨ ਨੂੰ ਕਿਹਾਕਿ ਉਨ੍ਹਾਂ ਨੂੰ ਦਿੱਲੀ ਜਾਣਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜੇਬ ਵਰਗੇ ਬਾਦਸਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿੱਚ ਗੁਰੂ ਸਾਹਿਬ ਨੇ ਆਪਣੀ ਮਾਤਾ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫੈਸਲਾ ਕੀਤਾ।ਗੁਰੂ ਜੀ ਦੇ ਤੁਰਨ ਸਮੇਂ ਸਿੱਖ ਸੰਗਤਾਂ ਦੀ ਭਾਰੀ ਭੀੜਕੀਰਤਪੁਰ ਆ ਗਈ। ਗੁਰੂ ਸਾਹਿਬ ਨੇ ਸਭ ਨੂੰ ਧੀਰਜ ਤੇ ਦਿਲਾਸਾ ਦਿੱਤਾ ਫਿਰ ਵੀ ਸੈਂਕੜੇ ਸਿੱਖ ਆਪ ਜੀ ਦੇ ਨਾਲ ਚੱਲ ਪਏ। ਅੰਬਾਲੇ ਜਿਲ੍ਹੇ ਦੇ ਕਸਬੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁਝ ਉਘੇ ਸਿੱਖਾਂ ਤੋਂ ਬਿਨਾ ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। ਗੁਰੂ ਜੀ ਨੇ ਪਹਿਲੀਰਾਤ ਪੰਜੋਖਰੇ ਕੱਟੀ। ਉਥੋਂ ਦਾ ਇੱਕ ਹੰਕਾਰੀ ਪੰਡਿਤ ਲਾਲਚੰਦ ਗੁਰੂ ਜੀ ਨੂੰ ਮਿਲਿਆ ਤੇ ਕਿਹਾ ਕਿ ਸਿੱਖ ਤੁਹਾਨੁੂੰ ਗੁਰੂ ਹਰਕ੍ਰਿਸਨ ਕਹਿੰਦੇ ਹਨ। ਦੁਆਪਰ ਯੁੱਗ ਦੇ ਕ੍ਰਿਸਨ ਜੀਨੇ ਗੀਤਾ ਰਚੀ ਸੀ। ਤੁਸੀਂ ਉਸ ਦੇ ਅਰਥ ਕਰਕੇ ਵਿਖਾਓ। ਗੁਰੂ ਨਾਨਕ ਦੇ ਘਰ ਵਿੱਚੋਂ ਧੁਰੋਂ ਪ੍ਰਾਪਤ ਹੋਈ ਨਿਮਰਤਾ ਦੇ ਧਾਰਨੀ ਸਤਿਗੁਰੂ ਜੀ ਬੋਲੇ, ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ। ਕਲਾ ਅਕਾਲ ਪੁਰਖ ਦੀ ਹੀ ਵਰਤਦੀ ਹੈ। ਜੇਕਰ ਤੂੰ ਕਲਾ ਦੇਖਣੀ ਹੈ ਤਾਂ ਆਪਣੇ ਨਗਰ ਵਿੱਚੋਂ ਕੋਈ ਬੰਦਾ ਲੈ ਆ। ਗੁਰੂ ਨਾਨਕ ਪਾਤਸ਼ਾਹ ਆਪਣੀ ਮਿਹਰ ਸਦਕਾ ਗੀਤਾ ਦੇ ਅਰਥ ਕਰਕੇ ਤੇਰੀ ਨਿਸਾ ਕਰਵਾਦੇਣਗੇ। ਪੰਡਿਤ ਗਿਆ ਅਤੇ ਇੱਕ ਛੱਜੂ ਨਾਮੀ ਅਨਪੜ੍ਹ ਝਿਉਰ ਨੂੰ ਲੈ ਆਇਆ। ਸਤਿਗੁਰਾਂ ਨੇ ਉਸ ਨੂੰ ਨਦਰੀਂ ਨਦਰ ਨਿਹਾਲ ਕੀਤਾ ਤੇਕਿਹਾ ਕਿ ਉਹ ਪੰਡਿਤ ਜੀ ਦੀ ਨਿਸਾ ਕਰਵਾਏ। ਗੁਰੂ ਜੀ ਨੇ ਉਸ ਦੇ ਸਿਰ ਤੇ ਸੋਟੀ ਰੱਖ ਦਿੱਤੀ ਅਤੇ ਨੇਤਰਾਂ ਵਿੱਚ ਨੇਤਰ ਪਾਏ। ਪੰਡਿਤ ਨੇ ਗੀਤਾਦੇ ਔਖੇ ਤੋਂ ਔਖੇ ਸਲੋਕਾਂ ਦੇ ਅਰਥ ਪੁੱਛੇ, ਜਿਨ੍ਹਾਂ ਦੇ ਉਸ ਨੇ ਤੁਰੰਤ ਅਰਥ ਕਰ ਦਿੱਤੇ। ਪੰਡਿਤ ਇਹ ਕੌਤਕ ਵੇਖ ਕੇ ਸਤਿਗੁਰੂ ਜੀ ਦੇ ਚਰਨੀ ਪੈ ਗਿਆ, ਮੁਆਫੀ ਮੰਗੀ ਤੇ ਸਿੱਖ ਬਣ ਗਿਆ ਅਤੇ ਉਸ ਨੇਇਸ ਇਲਾਕੇ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ।ਦਿੱਲੀ ਪਹੁੰਚ ਕੇ ਗੁਰੂ ਸਾਹਿਬ ਜਿੱਥੇ ਅੱਜਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ਹੈ, ਰਾਜਾ ਜੈ ਸਿੰਘ ਦੇ ਬੰਗਲੇ ਠਹਿਰੇ। ਔਰੰਗਜੇਬ ਨੇ ਦਰਸਨਾ ਲਈ ਇੱਛਾ ਪ੍ਰਗਟ ਕੀਤੀ। ਆਪ ਜੀ ਨੇ ਆਪਣੇ ਪਿਤਾ ਵਲੋਂ ਦਿੱਤੇ ਆਦੇਸ ਅਨੁਸਾਰ ‘ਨਹਿ ਮਲੇਛ ਕੋ ਦਰਸਨ ਦੇਹੈਂ’ ਕਹਿ ਕੇ ਦਰਸਨ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇੱਕ ਸਬਦ ਲਿੱਖ ਕੇ ਭੇਜ ਦਿੱਤਾ ‘ਕਿਆ ਖਾਧੇ ਕਿਆ ਪੈਧੇ ਹੋਇ, ਜਾ ਮਨਿ ਨਾਹੀ ਸਚਾ ਸੋਇ॥” ਔਰੰਗਜੇਬ ਨੇ ਆਪਣੇ ਪੁੱਤਰ ਸਹਿਜਾਦਾ ਮੁਅੱਜ਼ਮ ਨੂੰ ਗੁਰੂ ਜੀ ਕੋਲਭੇਜਿਆ। ਗੁਰੂ ਜੀ ਨੇ ਉਸ ਨੂੰ ਆਤਮਿਕ ਉਪਦੇਸ ਦੇ ਕੇ ਨਿਹਾਲ ਕੀਤਾ। ਜਦ ਰਾਮਰਾਏ ਨੂੰ ਗੱਦੀ ਨਾ ਦਿੱਤੇ ਜਾਣ ਦੀ ਗੱਲ ਤੁਰੀ ਤਾਂ ਗੁਰੂ ਜੀ ਨੇ ਸਪੱਸਟ ਕੀਤਾ ਕਿ ਗੁਰਗੱਦੀ ਵਿਰਾਸਤ ਜਾਂ ਜੱਦੀ ਮਲਕੀਅਤ ਨਹੀਂ। ਰਾਮਰਾਏ ਨੇ ਗੁਰਬਾਣੀ ਦੀ ਤੁਕ ਬਦਲੀ, ਇਸ ਤੇ ਪਿਤਾ ਗੁਰੂ ਜੀ ਨੇ ਉਸ ਨੁੂੰ ਤਿਆਗ ਦਿੱਤਾ। ਇਸ ਲਈ ਉਸ ਦਾ ਗੁਰਗੱਦੀ ਬਾਰੇ ਦਾਅਵਾ ਝੂਠਾ ਹੈ। ਸਹਿਜਾਦਾ ਮੁਅੱਜ਼ਮ ਤੋਂ ਇਹ ਸਪੱਸਟੀਕਰਨ ਸੁਣ ਕੇ ਔਰੰਗਜੇਬ ਗੁਰੂ ਜੀ ਦੀ ਸਿਆਣਪ ਦਾ ਕਾਇਲ ਹੋ ਗਿਆ। ਉਸ ਨੇ ਰਾਜਾ ਜੈ ਸਿੰਘ ਨੂੰ ਗੁਰੂ ਜੀ ਦੀ ਕਰਾਮਾਤੀ ਸਕਤੀਪਰਖਣ ਲਈ ਕਿਹਾ। ਰਾਜਾ ਜੈ ਸਿੰਘ ਗੁਰੂ ਜੀ ਨੂੰ ਆਪਣੀਆਂਰਾਣੀਆਂ ਦੇ ਮਹਿਲਾਂ ਵਿੱਚ ਲਿਆਇਆ ਤੇ ਪਟਰਾਣੀ ਦੀ ਪਰਖ ਕਰਨ ਲਈ ਕਿਹਾ। ਗੁਰੂ ਸਾਹਿਬਨੇ ਆਪਣੀ ਸੋਟੀ ਪਟਰਾਣੀ ਦੇ ਸਿਰ ਤੇ ਰੱਖ ਕੇ ਕਿਹਾ ਕਿ ‘ਇਹ ਹੈ ਪਟਰਾਣੀ’ ਅਤੇ ਉਸ ਦੀ ਪੁੱਤਰ ਦੀ ਕਾਮਨਾ ਪੂਰੀ ਹੋਣਦਾ ਵਰ ਦਿੱਤਾ।ਉਨ੍ਹੀਂ ਦਿਨੀਂ ਦਿੱਲੀ ਵਿੱਚ ਬੁਖਾਰ ਤੇ ਚੇਚਕ ਦੀ ਬਿਮਾਰੀ ਫੈਲ ਗਈ। ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ ਰਾਤ ਸਹਾਇਤਾ ਕੀਤੀ। ਸੰਗਤਾਂ ਦੇ ਦਸਵੰਧ ਤੇ ਭੇਟਾਨੂੰ ਇਸ ਲਈ ਵਰਤਿਆ। ਗੁਰੂ ਜੀ ਦੇ ਪਾਵਨ ਦਰਸਨਾ ਨਾਲ ਤਨ ਤੇ ਮਨ ਦੇ ਰੋਗ ਦੂਰ ਹੁੰਦੇ ਸਨ। ਇਸੇ ਲਈ ਤਾਂ ਦਸਮੇਸ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ।’ਇਸ ਤਰ੍ਹਾਂ ਰੋਗੀਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ ਬੁਖਾਰ ਹੋ ਗਿਆ। ਉਨ੍ਹਾਂ ਦੇਸਰੀਰ ‘ਤੇ ਵੀ ਚੇਚਕ ਦੇ ਲੱਛਣਦਿੱਸਣ ਲੱਗ ਪਏ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ। ਆਪ ਜੀ 3 ਵੈਸਾਖ ਸੰਮਤ 1721 ਮੁਤਾਬਿਕ 30 ਮਾਰਚ 1664 ਈਸਵੀ ਨੂੰ ਜੋਤੀਜੋਤ ਸਮਾ ਗਏ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜਕੱਲ੍ਹ 3 ਵੈਸਾਖ ਹਰ ਸਾਲ16 ਅਪ੍ਰੈਲ ਨੂੰ ਆਉਂਦਾ ਹੈ।ਆਪ ਜੀ ਨੇ ਆਪਣੀ ਸੰਸਾਰਿਕ ਯਾਤਰਾ 7 ਸਾਲ 8 ਮਹੀਨੇ 19 ਦਿਨਾਂ ਵਿੱਚ ਸੰਪੂਰਨ ਕੀਤੀ। ਆਪ ਜੀ ਦਾ ਸਸਕਾਰ ਜਮੁਨਾ ਨਦੀ ਦੇ ਕਿਨਾਰੇ ‘ਤੇ ਕੀਤਾ ਗਿਆ, ਜਿਸ ਥਾਂ ‘ਤੇ ਹੁਣ ‘ਬਾਲਾ ਸਾਹਿਬ ਗੁਰਦੁਆਰਾ’ ਹੈ।

WAHEGURU JI

0 #type=(blogger):

Post a Comment

Contact

Talk to us

Hello, Guys . I Am Bhinder Singh How Can I Help You. Please Contact With Some Options.For More Contact Details Visit Me Website Contact Page.CLICK_HERE

Email:

bhinderbadraofficial@gmail.com

Phone:

+91 98159-34630

Work Time:

10:00 AM TO 3:00 PM

THIS WEBSITE HAS BEEN UPDATED ON 19-03-2024.